ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕਿ ਫਤਿਹ


ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤ ਸਾਰੇ।। ਬਾਣੀ ਕਹੈ ਸੇਵਕ ਜਨ ਮਾਨੈ ਪ੍ਰਤੱਖ ਗੁਰੂ ਨਿਸਤਾਰੇ।।

Languages

ਇਤਿਹਾਸ / ਬਾਣੀ ਇਥੇ Search ਕਰੋ

ਬੇਬੇ ਨਾਨਕੀ ਜੀ

October 27, 2017 0 Comments
ਗੁਰੂ ਨਾਨਕ ਦੇਵ ਜੀ ਦੀ ਸਭ ਤੋਂ ਪਹਿਲੀ ਮੁਰੀਦ ਬੇਬੇ ਨਾਨਕੀ
ਬੇਬੇ ਨਾਨਕੀ ਜੀ ਦਾ ਜਨਮ ਸੰਨ 1464 ਈ. ਨੂੰ ਪਿੰਡ ਚਾਹਲ (ਨਾਨਕੇ) ਜਿਲ੍ਹਾ ਲਹੌਰ ਵਿਖੇ ਹੋਇਆ। ਇਹਨਾਂ ਦਾ ਜਨਮ ਨਾਨਕੇ ਪਿੰਡ ਹੋਣ ਕਰਕੇ ਆਪ ਜੀ ਦਾ ਨਾਂ ‘ਨਾਨਕੀ’ਹੀ ਪੈ ਗਿਆ।ਆਪ ਜੀ ਦੇ ਪਿਤਾ ਦਾ ਨਾਂ ਮਹਿਤਾ ਕਾਲੂ(ਕਲਿਆਣ ਦਾਸ)ਜੀ ਅਤੇ ਮਾਤਾ ਤ੍ਰਿਪਤਾ ਜੀ ਸਨ। ਬੇਬੇ ਨਾਨਕੀ ਜੀ ਗੁਰੂ ਨਾਨਕ ਦੇਵ ਜੀ ਤੋਂ ਪੰਜ ਸਾਲ ਵੱਡੇ ਸਨ।
ਬੇਬੇ ਨਾਨਕੀ ਜੀ ਨੇ ਗੁਰੂ ਨਾਨਕ ਦੇਵ ਜੀ ਨੂੰ ਸੰਸਾਰੀ ਵੀਰ ਨਹੀਂ ਸਗੋਂ ਨਿਰੰਕਾਰੀ ਰੂਪ ਕਰਕੇ ਜਾਣਿਆ ਕਿਉਕਿ ਮਹਾਨ ਕੋਸ਼ ਭਾਈ ਕਾਹਨ ਸਿੰਘ ਜੀ ਨਾਭਾ ਜੀ ਦੇ ਸ਼ਬਦਾਂ ਦੇ ਅਨੁਸਾਰ ਬੇਬੇ ਨਾਨਕੀ ਜੀ ਸਿੱਖ ਧਰਮ ਦੇ ਉਹ ਪਹਿਲੇ ਸਿੱਖ ਹਨ ਜਿੰਨ੍ਹਾਂ ਨੇ ਸਭ ਤੋਂ ਪਹਿਲਾਂ ਸਿੱਖ ਧਰਮ ਧਾਰਨ ਕੀਤਾ। ਗੁਰੂ ਨਾਨਕ ਦੇਵ ਜੀ ਦੀ ਸਭ ਤੋਂ ਪਹਿਲੀ ਜੇ ਕੋਈ ਮੁਰੀਦ ਬਣੀ ਤਾਂ ਉਹ ਬੇਬੇ ਨਾਨਕੀ ਜੀ ਹੀ ਸਨ। ਜਿਸ ਵੇਲੇ ਪਹਿਲੀ ਵਾਰ ਗੁਰੂ ਨਾਨਕ ਦੇਵ ਜੀ ਸੁਲਤਾਨਪੁਰ ਲੋਧੀ ਆਏ ਤਾਂ ਸ਼ਰਦਾ ਵਿੱਚ ਭਿੱਜੇ ਬੇਬੇ ਨਾਨਕੀ ਜੀ ਗੁਰੂ ਜੀ ਦੇ ਚਰਨਾਂ ‘ਤੇ ਡਿੱਗ ਪਏ ਤਾਂ ਉਸ ਵੇਲੇ ਗੁਰੂ ਜੀ ਨੇ ਇਹ ਕਹਿਣ ਤੇ ਕਿ ਤੁਸੀ ਤਾਂ ਮੇਰੇ ਤੋਂ ਵੱਡੇ ਹੋ ਤਾਂ ਉਸ ਵੇਲੇ ਬੇਬੇ ਨਾਨਕੀ ਜੀ ਨੇ ਉੱਤਰ ਦਿੱਤਾ ਸੀ ਕਿ ਤੂੰ ਮੇਰਾ ਵੀਰ ਹੀ ਨਹੀਂ ਤੂੰ ਤਾਂ ਜਗਤ ਦਾ ਪੀਰ ਹੈਂ।

ਗੁਰੂ ਨਾਨਕ ਦੇਵ ਜੀ ਨੇ ਪਹਿਲੀ ਉਦਾਸੀ ਤੇ ਜਾਣ ਤੋਂ ਪਹਿਲਾਂ ਭਾਈ ਫਿਰੰਦੇ ਪਾਸੋਂ ਇੱਕ ਰਬਾਬ ਬਣਵਾਈ ਤਾਂ ਉਸ ਵੇਲੇ ਪੈਸੇ ਵੀ ਭੈਣ ਨਾਨਕੀ ਜੀ ਪਾਸੋਂ ਹੀ ਲਏ ਸਨ ਤਾਂ ਕੀ ਜਦੋਂ ਵੀ ਰਬਾਬ ਦੀਆਂ ਤਿਰੰਗਾਂ ਨਿਕਲਣ ਓਸ ਸਮੇਂ ਭੈਣ ਜੀ ਦਾ ਪਿਆਰ ਸਦੀਵੀਂ ਹੀ ਨਾਲ ਰਹੇ। ਬੇਬੇ ਨਾਨਕੀ ਜੀ ਸ੍ਰੀ ਜਪੁਜੀ ਸਾਹਿਬ ਦਾ ਪਾਠ ਕਰਨ ਉਪਰੰਤ ਆਪਣੀ 54 ਸਾਲ ਦੀ ਉਮਰ ਵਿੱਚ ਜੋਤੀ-ਜੋਤ ਸਮਾ ਗਏ। ਗੁਰੂ ਜੀ ਨੇ ਆਪਣੀ ਪਿਆਰੀ ਭੈਣ ਦਾ ਸਸਕਾਰ ਵੀ ਆਪਣੀ ਹੱਥੀ ਹੀ ਕੀਤਾ।

Dist. Fazilka

October 24, 2017 0 Comments
ਪਿਆਰੇ ਦੋਸਤੋ ਜੇਕਰ Fazilka ਜਿਲ੍ਹੇ ਦੇ ਕਿਸੇ ਵੀ village  ਕਿਸੇ ਵੀ ਗਰੀਬ ਪਰਿਵਾਰ ਨੂੰ ਰਾਸ਼ਨ ਦੀ ਲੋੜ ਹੋਵੇ ਅਤੇ ਤੁਹਾਨੂੰ ਕੋਈ ਗਰੀਬ ਬੱਚਾ ਨੰਗੇ ਪੈਰ ਜਾਂ ਇਕੱਲੀ ਚੱਪਲ ਪਾ ਕੇ ਜ਼ਿਆਦਾ ਠੰਡ ਵਿੱਚ ਵੀ ਬਿਨ੍ਹਾ ਕੋਟੀ ਸਵੈਟਰ ਸਕੂਲ ਜਾਂਦਾ ਨਜ਼ਰ ਆਵੇ ਤੇ ਸਾਨੂੰ ਉਸ ਬੱਚੇ ਦਾ Address ਦੱਸੋ ਉਸ ਬੱਚੇ ਤੱਕ ਬੂਟ ਜੁਰਾਬਾਂ ,ਕੋਟੀ ਸਵੈਟਰ ਪਹੁੰਚਾਉਣ ਲਈ ਕੋਸ਼ਿਸ਼ ਕਰਾਗੇ.
Navi chawla  Contact -9781935300

---_--------------_
ਇਸ MESSAGE ਨੂੰ  ਗਰੁੱਪਾਂ ਵਿੱਚ ਸ਼ੇਅਰ ਕਰਨਾ ਹੀ ਤੁਹਾਡੇ ਵੱਲੋ ਉਹਨ੍ਹਾ ਗਰੀਬ ਪਰਿਵਾਰ ਤੇ  ਬੱਚਿਆਂ ਲਈ ਸੇਵਾ ਹੋਵੇਗੀ

ਬਾਬਾ ਬੁੱਢਾ ਸਾਹਿਬ ਜੀ

October 23, 2017 2 Comments
ਬਾਬਾ ਬੁੱਢਾ ਸਾਹਿਬ ਜੀ 

           ਜਨਮ       22 ਅਕਤੂਬਰ 1506
         ਸਥਾਨ       ਪਿੰਡ ਗੱਗੋ ਨੰਗਲ
ਜਿਲਾ        ਅੰਮ੍ਹਿਤਸਰ
               ਪਿਤਾ         ਭਾੲੀ ਸੁੱਘਾ ਜੀ ਰੰਧਾਵਾ
ਮਾਤਾ          ਮਾਤਾ ਗੋਰਾ

ਅਾਪ ਦੇ ਪਿਤਾ ਬਾੲੀ ਪਿੰਡਾ ਦੇ ਮਾਲਕ ਸਨ

ਅਾਪ ਦਾ ਨਾਮ ਬੂੜਾ ਸੀ 

ਰਾਮਦਾਸ ਪਿੰਡ ਚ ਮੱਝਾ ਚਾਰਦੇ ਗੁਰੂ ਨਾਨਕ ਦੇ ਸੁਅਾਲਾ ਦੇ ਜੁਅਾਬ ਸੁਣ ਕੇ ਗੁਰੂ ਨਾਨਕ ਨੇ ੳੁਨਾ ਨੂੰ ਬੁੱਢਾ ਕਿਹਾ, ਅੱਜ ਸਾਰਾ ਸਿੱਖ ਜਗਤ ੳੁਨਾ ਨੂੰ ਬਾਬਾ ਬੁੱਢਾ ਜੀ ਦੇ ਨਾਂ ਨਾਲ ਜਾਂਦਾ ਹੈ 

ਅਨੰਨ ਸੇਵਕ ਬਾਬਾ ਬੁੱਢਾ ਜੀ ਨੇ ਗੁਰੂ ਅੰਗਦ ਦੇਵ,  ਗੁਰੂ ਅਮਰਦਾਸ, ਗੁਰੂ ਰਾਮਦਾਸ, ਗੁਰੂ ਅਰਜੁਨ ਦੇਵ ਤੇ ਗੁਰੂ ਹਰਿਗੋਬਿੰਦ ਜੀ ਨੂੰ ਗੁਰੂਅਾੲੀ ਬਖਸ਼ਣ ਦੀ ਰਸਮ ਕੀਤੀ

ਜਦੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਰਾਹੀਂ ਬਾਦਸ਼ਾਹ ਅਕਬਰ ਵੱਲੋਂ ਚਿਤੌੜ ਦਾ ਕਿਲ੍ਹਾ ਫਤਹਿ ਕਰਨ ਉੱਪਰੰਤ ਪ੍ਰਗਣਾ ਝਬਾਲ (12 ਪਿੰਡ) ਗੁਰੂ ਘਰ ਨੂੰ ਭੇਟ ਕੀਤੇ ਤਾਂ ਉਨ੍ਹਾਂ ਨੇ ਬਾਬਾ ਬੁੱਢਾ ਜੀ ਨੂੰ ਇਸ ਜਗੀਰ ਦਾ ਕਾਰ ਮੁਖਤਾਰ ਬਣਾ ਕੇ ਇੱਥੇ ਬੀੜ ਵਿਖੇ ਡੇਰਾ ਲਾਉਣ ਦਾ ਹੁਕਮ ਦਿੱਤਾ। ਬਾਬਾ ਬੁੱਢਾ ਜੀ ਨੇ ਝਬਾਲ-ਢੰਡ-ਕਸੇਲ ਦੇ ਮੱਧ ਜਿਹੇ ਇੱਕ ਵਿਰਾਨ ਜਿਹੇ ਅਸਥਾਨ ’ਤੇ ਡੇਰਾ ਲਾ ਲਿਆ। ਇਸ ਜੰਗਲ ਜਿਹੇ ਅਸਥਾਨ ’ਤੇ ਅੱਜ ਮੰਗਲ ਬਣਿਆ ਹੋਇਆ ਹੈ।

ਇਹ ਉਹ ਅਸਥਾਨ ਹੈ, ਜਿੱਥੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਪੁੱਤਨੀ ਬੀਬੀ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਨੇ ਪੁੱਤਰ ਹੋਣ ਦੀ ਦਾਤ ਬਖਸ਼ੀ ਸੀ।

 ਬਾਬਾ ਬੁੱਢਾ ਦਾ ਵਿਆਹ ਸੰਮਤ 1590 ਨੂੰ ਅਚੱਲ ਪਿੰਡ ਦੇ ਜ਼ਿਮੀਂਦਾਰ ਦੀ ਲੜਕੀ ਮਿਰੋਆ ਨਾਲ ਹੋ ਗਿਆ। ਆਪ ਦੇ ਘਰ ਦੋ ਪੁੱਤਰਾਂ ਦਾ ਜਨਮ ਹੋਇਆ। ਕੁਝ ਸਮੇਂ ਬਾਅਦ ਉਨ੍ਹਾਂ ਦੇ ਪਿਤਾ ਅਚਾਨਕ ਚਲਾਣਾ ਕਰ ਗਏ। ਅਜੇ ਉਨ੍ਹਾਂ ਦੀ ਸਤਾਰਵੀਂ ਵੀ ਨਹੀਂ ਹੋਈ ਸੀ ਕਿ ਮਾਤਾ ਗੌਰਾਂ ਵੀ ਆਪਣੇ ਪਤੀ ਦੇ ਮਗਰ ਹੀ ਤੁਰ ਗਈ। ਮਾਂ-ਬਾਪ ਦੇ ਅਕਾਲ ਚਲਾਣਾ ਕਰ ਜਾਣ ਉਪਰੰਤ ਕਬੀਲਦਾਰੀ ਦੀ ਸਾਰੀ ਜ਼ਿੰਮੇਵਾਰੀ ਗੁਰੂ ਨਾਨਕ ਜੀ ਵਲੋਂ ਦਸਤਾਰ ਭੇਂਟ ਕਰਕੇ ਬਾਬਾ ਬੁੱਢਾ ਜੀ ਦੇ ਸਿਰ ਰੱਖ ਦਿੱਤੀ ਗਈ। ਉਨ੍ਹਾਂ ਨੇ ਆਪਣੇ ਗ੍ਰਹਿਸਥ ਜੀਵਨ ਅਤੇ ਗੁਰੂ ਘਰ ਦੀ ਸੇਵਾ ਦਾ ਕੰਮ ਪੂਰੀ ਸ਼ਰਧਾ ਨਾਲ ਨਿਭਾਇਆ। 

ਗੁਰੂ ਗ੍ਹੰਥ ਸਾਹਿਬ ਸੰਪੂਰਨ ਹੋਣ ਤੋ ਬਾਅਦ, ਗੁਰੂ ਅਰਜੁਨ ਦੇਵ ਜੀ ਨੇ ਅਾਪ ਨੂੰ ਪਹਿਲਾ ਗ੍ਹੰਥੀ ਨਿਯੁਕਤ ਕੀਤਾ। 

ਅਾਪ ਦੇ ਚੋਲਾ ਤਿਅਾਗਣ ਵੇਲੇ ਅਾਪ ਦੀ ੳੁਮਰ 125 ਸਾਲ ਸੀ । 


~~~~~~~~~~~~~~~~~~~~~~~~~~~~~~~~

ਅਨੰਦੁ ਸਾਹਿਬ (Anand Sahib)

October 22, 2017 0 Comments


ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ 

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ 

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ 

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ 

ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥ 

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ 

ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ 

ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ 

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥ 

ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ 

ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ 

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ 

ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥ 

ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ 

ਭਗਤਾ ਕੀ ਚਾਲ ਨਿਰਾਲੀ ॥ ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥ 

ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥ 

ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ 

ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ 

ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ 

ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ 

ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥ 

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥ ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥ 

ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥ 

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥ 

ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚਂੀ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥ 

ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥ 

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ 

ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥ 

ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥ 

ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥ ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥ 

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥ ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥ 

ਹਰਿ ਰਾਸਿ ਮੇਰੀ ਮਨੁ ਵਣਜਾਰਾ ॥ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥ 

ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥ 

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥ ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥ 

ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥ ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥ ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥ ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥ 

ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥ ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥ 

ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥ 

ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥ ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥ ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥ ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥ 

ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥ 

ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥ ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥ ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥ 

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

WHY DO SOME SIKHS INSIST ON COOKING AND EAT OF SARBLOH (IRON) UTENSILS?

October 21, 2017 0 Comments


Why do some Sikhs insist on cooking and eat of Sarbloh (iron) utensils? 
Sikh Rehat Maryada advises using a Sarbloh, pure iron (additionally converted as pure steel) tool for the prep work of the Amrit Sanchaar.
As Sarbloh or pure iron, is made use of for developing the baptismal water for the initiation event, pure iron tools have an unique respect as well as respect in the Sikh custom. Expert Gobind Singh Ji, the tenth Guru, revealed a lot regard as well as respect for Sarbloh that he called God– ‘Sarbloh’– in his petition of Akaal Ustat in Dasam Granth.
Historic as well as significant Gurdwaras prepare Prashad (divine offering) as well as Langar (divine dish) in Sarbloh tools. This is a generally made use of tool for food preparation as well as for consuming given that the moment of the very early Sikh Gurus. In addition, the Panj Kakkaar (Sikh write-ups of belief)– the Karha and also Kirpan– additionally need to be constructed from Sarbloh in conformity to the Sikh Rehat Maryada.
‘Sarbloh Bibek’ or the all iron top quality is a stringent Rehat (technique) practiced by rigorous Sikhs and also Akali Nihangs. It is just one of the extremely important meanings of the Khalsa Panth as well as entails the usage of edibles purely from Sarbloh tools. In Sikh practice, Sarbloh (all-iron) is treasured over various other steels as a result of it being multi-functional and also a medically advantageous component.

Why do some Sikhs insist on cooking and eat of Sarbloh (iron) utensils?
It hinders the food put in it as well as includes minerals to it which not just nurture yet reinforce the body. Usually the historical Sikhs, that purely paid adherence to this Rehat were referred to as having bodies like of rock. Consuming from Sarbloh resembles their birthday celebration whenever they consume. The Sarbloh Baattaa they are consuming from coincides Sarbloh which provided life as well as made them born-again as the Khalsa.
There is historic evidence given in Bhai Daya Singh’s Rehitnama (ethicality of conduct) which sustains the Gursikh practice of food preparation as well as dining in a restaurant Sarbloh (iron tools).
Teams like Damdami Taksaal, Nihung Dals, as well as Akhand Kirtani Jatha advertise Sarbloh Rehat (technique). If Sarbloh isn’t really a Rehat, after that why must Amrit Sanchaars be done making use of a Sarbloh baatta (dish) as well as Khanda (double-edged sword) just? Isn’t really this evidence by itself? That can do an Amrit Sanchaar in plastic container? Nobody! Just in Sarbloh. If one picks not to comply with Sarbloh Rehat, after that it depends on them yet the least they could do is not simulated or put down those Gursikhs that keep such technique.
Why do some Sikhs insist on cooking and eat of Sarbloh (iron) utensils?
Puraatan (old) langars all made food in Sarbloh. Consider Sri Harmander Sahib (Amritsar) or Sri Hazoor Saahib: huge Sarbloh cauldrons are still there today. If the Rehat of Sarbloh is not complied with, does this indicate it’s not a Rehat? Numerous in the Panth thought ladies really did not should use kachheras up until it was officially solved in 1915. At the time when females really did not put on kachheras, did it suggest that it was not component of Rehat?
arblohi Singhs’ (Gursikhs that prepare and also dine in restaurants of iron tools) will certainly consume from a Langar that is prepared in Sarbloh made by Gursikhs that state GurMantar or Gurbani whilst food preparation, based on the puraatan (standard) Rehit. If Langar is not prepared inning accordance with maryada (standard procedure), after that they will certainly not consume it.
Is this so undesirable? Also the Langar in Sri Harimander Sahib has an indication outside stating just Amritdharis might prepare food there. If appropriate Langar maryada is complied with, any kind of Singh or Singhni as well as any type of common individual could consume there.
ਵਾਹਿਗੁਰੂ ਜੀ ਬੇਨਤੀ ਹੈ ਕਿ ਜੇ ਤੁਹਾਡੇ ਕੋਲ ਕੋਈ ਇਤਿਹਾਸ ਹੈ ਤਾਂ ਸਾਨੂੰ ਜ਼ਰੂਰ Send ਕਰੋ ਜੀ। ਧੰਨਵਾਦ ਜੀ।