![]() |
| ਬਾਬਾ ਬੁੱਢਾ ਸਾਹਿਬ ਜੀ |
ਜਨਮ 22 ਅਕਤੂਬਰ 1506
ਸਥਾਨ ਪਿੰਡ ਗੱਗੋ ਨੰਗਲ
ਜਿਲਾ ਅੰਮ੍ਹਿਤਸਰ
ਪਿਤਾ ਭਾੲੀ ਸੁੱਘਾ ਜੀ ਰੰਧਾਵਾ
ਮਾਤਾ ਮਾਤਾ ਗੋਰਾ
ਅਾਪ ਦੇ ਪਿਤਾ ਬਾੲੀ ਪਿੰਡਾ ਦੇ ਮਾਲਕ ਸਨ
ਅਾਪ ਦਾ ਨਾਮ ਬੂੜਾ ਸੀ
ਰਾਮਦਾਸ ਪਿੰਡ ਚ ਮੱਝਾ ਚਾਰਦੇ ਗੁਰੂ ਨਾਨਕ ਦੇ ਸੁਅਾਲਾ ਦੇ ਜੁਅਾਬ ਸੁਣ ਕੇ ਗੁਰੂ ਨਾਨਕ ਨੇ ੳੁਨਾ ਨੂੰ ਬੁੱਢਾ ਕਿਹਾ, ਅੱਜ ਸਾਰਾ ਸਿੱਖ ਜਗਤ ੳੁਨਾ ਨੂੰ ਬਾਬਾ ਬੁੱਢਾ ਜੀ ਦੇ ਨਾਂ ਨਾਲ ਜਾਂਦਾ ਹੈ
ਅਨੰਨ ਸੇਵਕ ਬਾਬਾ ਬੁੱਢਾ ਜੀ ਨੇ ਗੁਰੂ ਅੰਗਦ ਦੇਵ, ਗੁਰੂ ਅਮਰਦਾਸ, ਗੁਰੂ ਰਾਮਦਾਸ, ਗੁਰੂ ਅਰਜੁਨ ਦੇਵ ਤੇ ਗੁਰੂ ਹਰਿਗੋਬਿੰਦ ਜੀ ਨੂੰ ਗੁਰੂਅਾੲੀ ਬਖਸ਼ਣ ਦੀ ਰਸਮ ਕੀਤੀ
ਜਦੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਰਾਹੀਂ ਬਾਦਸ਼ਾਹ ਅਕਬਰ ਵੱਲੋਂ ਚਿਤੌੜ ਦਾ ਕਿਲ੍ਹਾ ਫਤਹਿ ਕਰਨ ਉੱਪਰੰਤ ਪ੍ਰਗਣਾ ਝਬਾਲ (12 ਪਿੰਡ) ਗੁਰੂ ਘਰ ਨੂੰ ਭੇਟ ਕੀਤੇ ਤਾਂ ਉਨ੍ਹਾਂ ਨੇ ਬਾਬਾ ਬੁੱਢਾ ਜੀ ਨੂੰ ਇਸ ਜਗੀਰ ਦਾ ਕਾਰ ਮੁਖਤਾਰ ਬਣਾ ਕੇ ਇੱਥੇ ਬੀੜ ਵਿਖੇ ਡੇਰਾ ਲਾਉਣ ਦਾ ਹੁਕਮ ਦਿੱਤਾ। ਬਾਬਾ ਬੁੱਢਾ ਜੀ ਨੇ ਝਬਾਲ-ਢੰਡ-ਕਸੇਲ ਦੇ ਮੱਧ ਜਿਹੇ ਇੱਕ ਵਿਰਾਨ ਜਿਹੇ ਅਸਥਾਨ ’ਤੇ ਡੇਰਾ ਲਾ ਲਿਆ। ਇਸ ਜੰਗਲ ਜਿਹੇ ਅਸਥਾਨ ’ਤੇ ਅੱਜ ਮੰਗਲ ਬਣਿਆ ਹੋਇਆ ਹੈ।
ਇਹ ਉਹ ਅਸਥਾਨ ਹੈ, ਜਿੱਥੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸਪੁੱਤਨੀ ਬੀਬੀ ਗੰਗਾ ਜੀ ਨੂੰ ਬਾਬਾ ਬੁੱਢਾ ਜੀ ਨੇ ਪੁੱਤਰ ਹੋਣ ਦੀ ਦਾਤ ਬਖਸ਼ੀ ਸੀ।
ਬਾਬਾ ਬੁੱਢਾ ਦਾ ਵਿਆਹ ਸੰਮਤ 1590 ਨੂੰ ਅਚੱਲ ਪਿੰਡ ਦੇ ਜ਼ਿਮੀਂਦਾਰ ਦੀ ਲੜਕੀ ਮਿਰੋਆ ਨਾਲ ਹੋ ਗਿਆ। ਆਪ ਦੇ ਘਰ ਦੋ ਪੁੱਤਰਾਂ ਦਾ ਜਨਮ ਹੋਇਆ। ਕੁਝ ਸਮੇਂ ਬਾਅਦ ਉਨ੍ਹਾਂ ਦੇ ਪਿਤਾ ਅਚਾਨਕ ਚਲਾਣਾ ਕਰ ਗਏ। ਅਜੇ ਉਨ੍ਹਾਂ ਦੀ ਸਤਾਰਵੀਂ ਵੀ ਨਹੀਂ ਹੋਈ ਸੀ ਕਿ ਮਾਤਾ ਗੌਰਾਂ ਵੀ ਆਪਣੇ ਪਤੀ ਦੇ ਮਗਰ ਹੀ ਤੁਰ ਗਈ। ਮਾਂ-ਬਾਪ ਦੇ ਅਕਾਲ ਚਲਾਣਾ ਕਰ ਜਾਣ ਉਪਰੰਤ ਕਬੀਲਦਾਰੀ ਦੀ ਸਾਰੀ ਜ਼ਿੰਮੇਵਾਰੀ ਗੁਰੂ ਨਾਨਕ ਜੀ ਵਲੋਂ ਦਸਤਾਰ ਭੇਂਟ ਕਰਕੇ ਬਾਬਾ ਬੁੱਢਾ ਜੀ ਦੇ ਸਿਰ ਰੱਖ ਦਿੱਤੀ ਗਈ। ਉਨ੍ਹਾਂ ਨੇ ਆਪਣੇ ਗ੍ਰਹਿਸਥ ਜੀਵਨ ਅਤੇ ਗੁਰੂ ਘਰ ਦੀ ਸੇਵਾ ਦਾ ਕੰਮ ਪੂਰੀ ਸ਼ਰਧਾ ਨਾਲ ਨਿਭਾਇਆ।
ਗੁਰੂ ਗ੍ਹੰਥ ਸਾਹਿਬ ਸੰਪੂਰਨ ਹੋਣ ਤੋ ਬਾਅਦ, ਗੁਰੂ ਅਰਜੁਨ ਦੇਵ ਜੀ ਨੇ ਅਾਪ ਨੂੰ ਪਹਿਲਾ ਗ੍ਹੰਥੀ ਨਿਯੁਕਤ ਕੀਤਾ।
ਅਾਪ ਦੇ ਚੋਲਾ ਤਿਅਾਗਣ ਵੇਲੇ ਅਾਪ ਦੀ ੳੁਮਰ 125 ਸਾਲ ਸੀ ।
~~~~~~~~~~~~~~~~~~~~~~~~~~~~~~~~

🙏🙏🙏
ReplyDeleteਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
ReplyDelete